ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਸਹਿਯੋਗ
ਪਾਉਂਦਿਆਂ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬਾਨ ਵੱਲੋਂ ਇਸ ਰਾਸ਼ੀ ਦੇ ਚੈਕ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਦਲਬੀਰ ਸਿੰਘ ਮਾਹਲ ਅਤੇ ਗੁਰਦੇਵ ਸਿੰਘ ਸੋਹਲ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪੇ ਗਏ।
ਸ਼੍ਰੋਮਣੀ ਕਮੇਟੀ ਦੇ ਸਕੱਤਰ ੱ ਪ੍ਰਤਾਪ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਪੰਜਾਬ ਦੇ ਵੱਡੇ ਹਿੱਸੇ ਅੰਦਰ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।ਇਸ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਲੋੜਵੰਦਾਂ ਦੀ ਮਦਦ ਲਈ ਲੰਗਰ ਤੇ ਹੋਰ ਵਸਤੂਆਂ ਨਾਲ ਪਸ਼ੂਆਂ ਦੇ ਚਾਰੇ ਦੇ ਵੀ ਪ੍ਰਬੰਧ ਕੀਤੇ ਹਨ।ਉਨ੍ਹਾਂ ਕਿਹਾ ਕਿ ਸੈਕਸ਼ਨ 87 ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਵਿਚ ਸਹਾਇਤਾ ਲਈ 12 ਲੱਖ 75 ਹਜ਼ਾਰ ਰੁਪਏ ਭੇਜੇ ਗਏ ਹਨ। ਇਸ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫਰਵਾਹੀ, ਬਰਨਾਲਾ ਵੱਲੋਂ 1 ਲੱਖ 50 ਹਜ਼ਾਰ ਰੁਪਏ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗਊਘਾਟ ਲੁਧਿਆਣਾ 75 ਹਜ਼ਾਰ ਰੁਪਏ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੁੱਗਰੀ ਲੁਧਿਆਣਾ 1 ਲੱਖ ਰੁਪਏ, ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂ ਕੀ ਢਾਬ ਮੱਤਾ ਫਰੀਦਕੋਟ 1 ਲੱਖ ਰੁਪਏ, ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂਸਰ ਸਾਹਿਬ ਬਠਿੰਡਾ 1 ਲੱਖ 50 ਹਜ਼ਾਰ ਰੁਪਏ, ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਮੋਗਾ 2 ਲੱਖ ਰੁਪਏ, ਗੁਰਦੁਆਰਾ ਸ੍ਰੀ ਅਕੋਈ ਸਾਹਿਬ ਸੰਗਰੂਰ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਸ਼ਹੀਦ ਭਾਈ ਤਾਰੂ ਸਿੰਘ ਪਹੂਲਾ ਤਰਨ ਤਾਰਨ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿਲਵਾਂ ਬਰਨਾਲਾ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਨਾਨਕਸਰ ਚੀਮਾ ਸੰਗਰੂਰ 1 ਲੱਖ ਰੁਪਏ ਅਤੇ ਗੁਰਦੁਆਰਾ ਸ੍ਰੀ ਅਕਾਲ ਪੁਰਖ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਕਲਾਂ ਬਠਿੰਡਾ ਵੱਲੋਂ 1 ਲੱਖ ਰੁਪਏ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਤਤਪਰ ਰਹੀ ਹੈ ਅਤੇ ਅੱਗੋਂ ਵੀ ਲੋੜਵੰਦਾਂ ਲਈ ਕਾਰਜਸ਼ੀਲ ਰਹੇਗੀ।
Check Also
ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ …
Punjab Post Daily Online Newspaper & Print Media