Sunday, August 30, 2026

67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ 14 ਸਤੰਬਰ 2023 ਤੋਂ ਸ਼ੁਰੂ ਕਰਵਾਏ ਗਏ।ਜਿਸ ਵਿੱਚ ਅੰਡਰ-14 ਅਤੇ ਅੰਡਰ-17 ਦੇ ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਜ਼ਿਲਾ ਸਿੱਖਿਆ ਅਫਸਰ ਸੁਸ਼ੀਲ ਕੁਮਾਰ, ਸਿੱਖਿਆ ਅਫਸਰ ਬਲਰਾਜ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਵਲੋਂ ਸਟੇਡੀਅਮ ਦਾ ਦੌਰਾ ਕੀਤਾ ਗਿਆ।ਮੁੱਖ ਅਫਸਰਾਂ ਵਲੋਂ ਟੂਰਨਾਮੈਂਟ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਮੈਸ ਵਿਚ ਸਾਰੇ ਖਾਣ ਪੀਣ ਦੇ ਪ੍ਰਬੰਧਾਂ ਨੂੰ ਜਾਚਿਆ ਗਿਆ।
ਤੁਲੀ ਨੇ ਕਿਹਾ ਕਿ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਵਲੋਂ ਸਾਰੇ ਹੀ ਪ੍ਰਬੰਧ ਬਹੁਤ ਵਧੀਆ ਤਰੀਕੇ ਨਾਲ ਕੀਤੇ ਗਏ ਹਨ।ਭਾਗ ਲੈਣ ਵਾਲੇ ਖਿਡਾਰੀਆਂ ਲਈ ਪੀਣ ਦੇ ਪਾਣੀ, ਮੈਡੀਕਲ ਟੀਮਾਂ ਅਤੇ ਸੁਰੱਖਿਆ ਲਈ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ।ਗੋਲਬਾਗ ਕੁਸ਼ਤੀ ਸਟੇਡੀਅਮ ਅਤੇ ਰਿਹਾਇਸ਼ਾਂ ਵਾਲੇ ਸਥਾਨ ‘ਤੇ ਕਾਰਪੋਰੇਸ਼ਨ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾ ਕਰਵਾਇਆ ਗਿਆ ਅਤੇ ਸਾਫ ਸਫਾਈ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਦੋ ਸਕੂਲਾਂ ਤੋਂ ਸਰੀਰਕ ਸਿੱਖਿਆ ਅਧਿਆਪਕ ਡਿਊਟੀਆਂ ‘ਤੇ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …