ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ, ਜਿਸ ਦੀ ਰੌਸ਼ਨੀ ਵਿਚ ਚੱਲਣਾ ਹਰ ਸਿੱਖ ਦਾ ਫ਼ਰਜ਼ ਹੈ।ਉਨ੍ਹਾਂ ਵਧਾਈ ਸੁਨੇਹੇ ਵਿਚ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਲਈ ਮਾਰਗ ਦਰਸ਼ਨ ਹਨ।ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਰੀਤੀਆਂ ਤੋਂ ਵਰਜ਼ਦੀ ਹੈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media