ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਸੇਵਾ ਕੇਂਦਰ ਦਾ ਦੌਰਾ ਕਰਦੇ ਹੋਏ ਕਿਹਾ ਕਿ
ਹਜ਼ਾਰਾਂ ਲੋਕਾਂ ਵਲੋਂ ਸੇਵਾਵਾਂ ਪ੍ਰਾਪਤ ਕਰਨ ਲਈ ਸੇਵਾ ਕੇਂਦਰ ਵਿੱਚ ਪਹੁੰਚ ਕੀਤੀ ਜਾਂਦੀ ਹੈ ਅਤੇ ਲੋਕ ਇਥੋਂ ਸਮਾਂ ਸੀਮਾ ਅੰਦਰ ਰਹਿ ਕੇ ਸੇਵਾ ਪੂਰੀ ਹੋਣ ਦੀ ਆਸ ਰੱਖਦੇ ਹਨ, ਸੋ ਸਟਾਫ ਨੂੰ ਇਹ ਯਤਨ ਕਰਨੇ ਚਾਹੀਦੇ ਹਨ, ਜਿਸ ਨਾਲ ਲੋਕਾਂ ਨੂੰ ਬਿਹਤਰ ਸੇਵਾ ਮਿਲ ਸਕ।
ਉਨਾਂ ਦੱਸਿਆ ਕਿ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਹੀ ਕੰਮ ਕਰਦੇ ਹਨ।ਸੇਵਾ ਕੇਂਦਰਾਂ ਦੇ ਰੱਖ ਰਖਾਅ ਲਈ ਜਿੰਮੇਵਾਰ ਸਰਵਿਸ ਓਪਰੇਟਰ ਦੀਆਂ ਵਿਭਾਗੀ ਹਦਾਇਤਾਂ ਅਤੇ ਜਿਲ੍ਹਾ ਪੱਧਰੀ ਦੀਆਂ ਟੀਮਾਂ ਵਲੋਂ ਸਮੇਂ ਸਮੇਂ ‘ਤੇ ਚੈਕਿੰਗ ਵੀ ਕੀਤੀ ਜਾਂਦੀ ਹੈ।ਉਨ੍ਹਾਂ ਸਬ ਡਵੀਜ਼ਨ ਪੱਧਰ ‘ਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਐਸ.ਡੀ.ਐਮ ਨੂੰ ਵੀ ਆਪਣੇ ਪੱਧਰ ‘ਤੇ ਇਨ੍ਹਾਂ ਸੇਵਾ ਕੇਂਦਰਾਂ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਅਤੇ ਕਿਸੇ ਕਿਸਮ ਦੀ ਵੀ ਸ਼ਿਕਾਇਤ ਸਬੰਧੀ ਉਨਾਂ ਰਾਬਤਾ ਕੀਤਾ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media