ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅੱਜ ਵਿਧਾਨ ਸਭਾ
ਹਲਕਾ ਪੂਰਬੀ ਦੇ ਇਲਾਕੇ 100 ਫੁੱਟੀ ਰੋਡ ‘ਤੇ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਜਿਲ੍ਹਾ ਸਕੱਤਰ ਹਰਜਿੰਦਰ ਸਿੰਘ ਰਾਜਾ ਅਤੇ ਉਹਨਾਂ ਦੇ ਸਾਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਡਿਪਟੀ ਮੇਅਰ ਅਜੈਬਿਰਪਲ ਸਿੰਘ ਰੰਧਾਵਾ ਤੇ ਹੋਰ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਜਸਪਾਲ ਸਿੰਘ ਸ਼ੰਟੂ, ਨਰਿੰਦਰ ਸ਼ੇਖਰ ਲੂਥਰਾ, ਕਵਲਦੀਪ ਸਿੰਘ ਰਾਮਾ, ਮੰਡਲ ਪ੍ਰਧਾਨ ਰਮਨ ਰਾਠੌਰ, ਬਲਜਿੰਦਰ ਸਿੰਘ ਬੱਬੂ, ਜਗਮੋਹਨ ਸਿੰਘ ਦੁਆ, ਸੰਦੀਪ ਘਈ, ਕੁਨਾਲ ਸੁਲਤਾਨਵਿੰਡ, ਰਾਜ ਮਸੌਣ, ਜਸਪਾਲ ਸਿੰਘ ਪਟਨਾ, ਸੋਨੂੰ ਗਿੱਲ, ਪਰਮਜੀਤ ਸਿੰਘ ਸਰਪ੍ਰਸਤ, ਮਨਜੀਤ ਸਿੰਘ, ਸੁਰਿੰਦਰ ਸਿੰਘ ਬਿੱਟੂ, ਗੋਲਡੀ ਸਾਬ ਬਹਾਦੁਰ, ਜੱਗਾ ਆਦਿ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media