
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ ਬਿਊਰੋ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਮਹਾਨ ਲੇਖਕ ਅਤੇ ਸਾਹਿਤਕਾਰ ਸ: ਖੁਸ਼ਵੰਤ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੱਖ ਦਾ ਪ੍ਰਗਟਾਵਾ ਕੀਤਾ ਗਿਆ।ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਪਦਮ ਭੂਸ਼ਣ ਐਵਾਰਡ ਨਾਲ ਨਿਵਾਜੇ ਗਏ, ਪ੍ਰਤਿਭਾਸ਼ਾਲੀ ਲੇਖਕ, ਕਲਮ ਦੇ ਧਨੀ ਉਘੇ ਸੰਪਾਦਕ ਸ: ਖੁਸ਼ਵੰਤ ਸਿੰਘ ਅਖੀਰੀ ਸਮੇਂ ਤੱਕ ਵੀ ਅਪਣੀ ਸੋਚ ਨੂੰ ਕਲਮਬੱਧ ਕਰਦੇ ਰਹੇ।ਸਿਖ ਇਤਿਹਾਸ ਨੂੰ ਸੁਚੱਜੇ ਢੰਗ ਨਾਲ ਸਾਂਭਣ ਅਤੇ ਆਪਣੀਆਂ ਅਮਰ ਰਚਨਾਵਾਂ ਲਈ ਉਹ ਹਮੇਸ਼ਾ ਯਾਦ ਰੱਖੇ ਜਾਣਗੇ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media