ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ) – 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ
ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਮੌਜ਼ੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ।ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉਚ ਅਦਾਲਤ ਵਿੱਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media