ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਓ.ਬੀ.ਸੀ ਮੋਰਚੇ ਦਾ ਸੂਬਾ ਪ੍ਰਧਾਨ ਬਣਾਏ
ਜਾਣ ’ਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ, ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਉਪ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਗਗਨਦੀਪ ਸਿੰਘ ਏ.ਆਰ, ਆਲਮਬੀਰ ਸਿੰਘ ਸੰਧੂ, ਅਰੁਣ ਸ਼ਰਮਾ ਅਤੇ ਰਜਿੰਦਰ ਸ਼ਰਮਾ ਵਲੋਂ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੋਨੀ ਅਜਨਾਲਾ ਇਕ ਸਖ਼ਤ ਮਿਹਨਤੀ ਅਤੇ ਪੰਜਾਬ ਦੇ ਜ਼ਮੀਨੀ ਧਰਾਤਲ ਨਾਲ ਜੁੜੇ ਹੋਏ ਤਜ਼ਰਬੇਕਾਰ ਆਗੂ ਹਨ।ਭਾਜਪਾ ਆਗੂਆਂ ਨੇ ਬੋਨੀ ਅਜਨਾਲਾ ਦੀ ਕਾਬਲੀਅਤ ਨੂੰ ਪਛਾਣਨ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ ਦਾ ਧੰਨਵਾਦ ਵੀ ਕੀਤਾ।ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media