ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ।ਉਪਰੰਤ ਸ੍ਰੀ ਆਨੰਦ ਸਾਹਿਬ ਜੀ ਦੀਆਂ ਛੇ ਪਉੜੀਆਂ ਦੇ ਜਾਪ ਉਪਰੰਤ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਪ੍ਰਿੰ: ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਗਤ-ਜੋਤਿ ਗੁਰੂ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈਣ, ਚੰਗੇ ਆਚਰਣ ਨਿਰਮਾਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media