ਵਰਕਰਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ ਕਾਂਗਰਸ – ਅਤੁੱਲ ਨਾਗਪਾਲ

ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਜੰਗਲਾਤ ਵਿਭਾਗ ਵਰਕਰਸ ਯੂਨੀਅਨ ਦੇ ਸ਼ਿਸ਼ਟਮੰਡਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਾਰਜਕਾਰਣੀ ਮੈਂਬਰ ਅਤੁਲ ਨਾਗਪਾਲ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਸੋਪਿਆ। ਯੂਨੀਅਨ ਦੇ ਜਿਲਾ ਚੇਅਰਮੈਨ ਗੋਪਾਲ ਸਿੰਘ ਦੀ ਅਗਵਾਈ ਵਿੱਚ ਸ਼ਿਸ਼ਟਮੰਡਲ ਨੂੰ ਅਤੁਲ ਨਾਗਪਾਲ ਨੇ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਸਮੱਸਿਆਵਾਂ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ।
ਇਸ ਮੌਕੇ ਉੱਤੇ ਯੂਨੀਅਨ ਦੇ ਸ਼ਿਸ਼ਟਮੰਡਲ ਨੇ ਨਾਗਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਹਾ ਕਿ ਸਰਕਾਰ ਦੁਆਰਾ ਉਨ੍ਹਾਂ ਦੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਗਈ।ਇਸ ਤੋਂ ਇਲਾਵਾ ਵਿਭਾਗ ਵਿੱਚ 25 ਤੋਂ 30 ਸਾਲਾਂ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਵੀ ਨਹੀਂ ਕੀਤਾ ਜਾ ਰਿਹਾ ਹੈ।ਇਸ ਮੌਕੇ ਉੱਤੇ ਯੂਨੀਅਨ ਦੇ ਦਰਸ਼ਨ ਸਿੰਘ, ਰਣਜੀਤ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਗੁਰਚਰਣ ਸਿੰਘ, ਫੁੰਮਨ ਸਿੰਘ, ਭਜਨ ਸਿੰਘ, ਵਰਿਆਮ ਸਿੰਘ, ਰਾਮ ਸਿੰਘ, ਕ੍ਰਿਸ਼ਣ ਚੰਦ, ਹੰਸ ਰਾਜ, ਜੈ ਚੰਦ, ਹਰਬੰਸ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਬੱਲੂ ਰਾਮ, ਬਲਵੀਰ ਸਿੰਘ, ਰਾਜੂ ਸਿੰਘ, ਪ੍ਰੀਤ ਸਿੰਘ, ਸਾਰਾ ਸਿੰਘ, ਨੰਦ ਲਾਲ ਅਤੇ ਬਿਸ਼ੰਬਰ ਸਿੰਘ ਨੇ ਕਿਹਾ ਕਿ ਚੋਣਾਂ ਦੇ ਸਮੇਂ ਅਕਾਲੀ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਕਈ ਵਾਅਦੇ ਕੀਤੇ ਪਰ ਅੱਜ ਤੱਕ ਇੱਕ ਵੀ ਪੂਰਾ ਨਹੀਂ ਕੀਤਾ।ਉੱਧਰ ਸ਼੍ਰੀ ਨਾਗਪਾਲ ਨੇ ਸ਼ਿਸ਼ਟਮੰਡਲ ਨੂੰ ਭਰੋਸਾ ਦਿੰਦਿਆਂ ਹੋਇਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ ਅਤੇ ਉਨ੍ਹਾਂ ਦੀ ਮੰਗਾਂ ਨੂੰ ਛੇਤੀ ਪੂਰਾ ਕਰਵਾਇਆ ਜਾਵੇਗਾ।
Punjab Post Daily Online Newspaper & Print Media