Tuesday, April 21, 2026

ਹਾਈਟਸ ਐਡ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਹਾਈਟਸ ਐਡ ਹਾਈਟਸਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਬੱਚੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧ ਰਹੇ ਹਨ।ਇਹਨਾਂ ਵਿਦਿਆਰਥੀਆਂ ਨੇ ਖੇਡ ਮੁਕਾਬਲੇ ਵਿੱਚ ਹਿੱਸਾ ਲੈ ਕੇ ਸਕੂਲ ਦਾ ਨਾਂ ਉਚਾ ਕੀਤਾ ਹੈ।ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਵਿਖੇ ਹੋਈਆਂ ਖੇਡਾਂ ਵਿੱਚ ਸਕੂਲ ਦੇ ਬੱਚਿਆਂ ਨੇ ਖੋ ਖੋ, ਸ਼ਤਰੰਜ ਤੇ ਹੋਰ ਕਈ ਤਰ੍ਹਾਂ ਦੀਆਂ ਖੇਡਾਂ ਵਿੱਚ ਅਹਿਮ ਸਥਾਨ ਹਾਸਲ ਕੀਤੇ ਹਨ। ਮਨਵੀਰ, ਵੰਸ਼ਵੀਰ, ਫਤਹਿ ਸਿੰਘ, ਵਿਸ਼ਵਜੀਤ ਸਿੰਘ, ਅਤਿਸ਼, ਸਿੰਗਲਾ, ਲਵਿਸ਼, ਕੇਸ਼ਵ ਬਾਂਸਲ, ਗੁਰਵੀਰ ਸਿੰਘ, ਅਗਮਦੀਪ, ਗੁਰਸ਼ਰਨਵੀਰ ਸਿੰਘ, ਗਿਤੇਸ਼ ਵਿਰੇਨ ਨੇ ਖੋ-ਖੋ ਖੇਡ ਮੁਕਾਬਲੇ ਵਿੱਚ ਦੂਜਾ, ਪੰਜਵੀਂ ਕਲਾਸ ਦੀ ਆਰਾਧਿਆ ਅਤੇ ਤੀਜੀ ਕਲਾਸ ਦੇ ਹਰਸ਼ ਸਿੰਗਲਾ ਨੇ ਸ਼ਤਰੰਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਅੰਕਾ ਬਾਂਸਲ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …