Tuesday, July 15, 2025
Breaking News

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਲਿਆ।
ਭਾਈ ਅਮਰੀਕ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕੀਤਾ ਹੈ।ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਕਾਦੀਆਂ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਸਮੇਤ ਸੰਗਤਾਂ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …