Thursday, October 8, 2026

ਪੰਡਿਤ ਦੀਨਦਯਾਲ ਉਪਾਧਿਆਏ ਦੀ ਜਯੰਤੀ ਮਨਾਈ ਗਈ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਭਾਰਤ ਦੇ ਮਹਾਨ ਰਾਜਨੀਤਿਕ ਆਗੂ ਪੰਡਿਤ ਦੀਨਦਯਾਲ ਉਪਾਧਿਆਏ ਜੀ ਦੀ ਜਯੰਤੀ  ਸੰਬੰਧੀ ਅੱਜ ਪੰਡਿਤ ਦੀਨਦਯਾਲ ਉਪਾਧਿਆਏ ਵਿਚਾਰ ਸੰਘ ਦੇ ਵਾਈਸ ਪ੍ਰਧਾਨ ਸ੍ਰੀਮਤੀ ਸੋਨੀਆ ਚੌਹਾਨ ਵਲੋਂ ‘ਹੈਲਪ ਏ ਚਾਈਲਡ ਆਫ ਇੰਡੀਆ’ ਸੰਸਥਾ ਦੇ ਬੇਸਹਾਰਾ ਬੱਚਿਆਂ ਦੇ ਨਾਲ ਪੰਡਿਤ ਦੀਨਦਯਾਲ ਉਪਾਧਿਆਏ ਦੀ 107ਵੀਂ ਜਯੰਤੀ ਮਨਾਈ ਗਈ।ਸੋਨੀਆ ਚੌਹਾਨ ਅਤੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਬੱਚਿਆਂ ਨੂੰ ਕਾਪੀਆਂ, ਕਿਤਾਬਾਂ, ਸਟੇਸ਼ਨਰੀ ਅਤੇ ਹੋਰ ਖਾਣ ਪੀਣ ਦਾ ਸਮਾਂ ਵੰਡਿਆ ਗਿਆ।ਹੈਲਪ ਏ ਚਾਈਲਡ ਆਫ ਇੰਡੀਆ ਪ੍ਰੋਜੈਕਟ ਮੈਨੇਜਰ ਮੈਡਮ ਰੇਖਾ ਭੱਟੀ ਵਲੋਂ ਸੋਨੀਆ ਚੌਹਾਨ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪੁਤਲੀਘਰ ਮੰਡਲ ਦੇ ਪ੍ਰਧਾਨ ਰਣਧੀਰ ਸਿੰਘ ਗੋਰਾ ਰੰਧਾਵਾ, ਅਜੇ ਕੁਮਾਰ ਸੋਸ਼ਲ ਮੀਡੀਆ ਇੰਚਾਰਜ਼ ਅਤੇ ਬਲਕਾਰ ਸਿੰਘ ਸੋਹਲ ਆਦਿ ਹਾਜ਼ਰ ਸਨ

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …