Wednesday, May 28, 2025
Breaking News

ਕੈਬਿਨਟ ਮੰਤਰੀ ਈ.ਟੀ.ਓ ਨੇ ਹਲਕਾ ਜੰਡਿਆਲਾ ਗੁਰੂ ਹਲਕੇ ਦੇ ਮੀਂਹ ਤੋਂ ਪ੍ਰਭਾਵਿਤ ਪੀੜ੍ਹਤਾਂ ਨੂੰ ਵੰਡੇ ਮੁਆਵਜ਼ੇ ਦੇ ਚੈਕ

5 ਪਰਿਵਾਰਾਂ ਨੂੰ 6 ਲੱਖ ਰੁਪਏ ਰਾਸ਼ੀ ਦੇ ਦਿੱਤੇ ਚੈਕ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋ ਮੀਂਹ ਤੋਂ ਪ੍ਰਭਾਵਿਤ ਪੀੜਤਾਂ ਦੀ ਅੋਖੀ ਘੜੀ ‘ਚ ਬਾਂਹ ਫੜਦਿਆਂ ਉਨਾਂ ਨੂੰ ਮੁਆਵਜ਼ਾ ਦੇਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਨਾਲ ਮਕਾਨਾਂ ਦੀਆਂ ਛੱਤਾਂ ਡਿੱਗਣ ਕਾਰਨ ਹੋਏ ਨੁਕਸਾਨ ਦੇ ਪੰਜ਼ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ।
ਈ.ਟੀ.ਓ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੀਂਹ ਤੋਂ ਪ੍ਰਭਾਵਿਤ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵਲੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜਾ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ।ਕੈਬਨਿਟ ਮੰਤਰੀ ਵਲੋਂ ਮੰਗੋ ਪਤਨੀ ਬਾਗ ਸਿੰਘ, ਪਿੰਡ ਬੰਡਾਲਾ, ਬਲਜਿੰਦਰ ਸਿੰਘ ਪੁੱਤਰ ਬੰਤਾ ਸਿੰਘ ਪਿੰਡ ਬੰਡਾਲਾ, ਹਰਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਪਿੰਡ ਵਡਾਲਾ ਜੌਹਲ ਪੁੱਤਰ ਜਗੀਰ ਸਿੰਘ ਪਿੰਡ ਰੱਖ ਦੇਵੀਦਾਸ ਪੁਰਾ, ਸਰਬਜੀਤ ਕੌਰ ਪਤਨੀ ਬੂਟਾ ਸਿੰਘ, ਪਿੰਡ ਨਵਾਂ ਵਿੰਡ ਦੇ ਹਰੇਕ ਪਰੀਵਾਰ ਨੂੰ 1 ਲੱਖ 20 ਹਜ਼ਾਰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ‘ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਿਸ ਦਾ ਨੁਕਸਾਨ ਹੋਇਆ ਹੈ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਹ ਸਬੰਧਤ ਅਧਿਕਾਰੀਆਂ ਨੂੰ ਧਿਆਨ ਵਿੱਚ ਲਿਆਵੇ ਤਾਂ ਜੋ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਇਸ ਮੌਕੇ ਚੇਅਰਮੈਨ ਛਨਾਖ ਸਿੰਘ ਗਹਿਰੀ ਮੰਡੀ ਜੰਡਿਆਲਾ, ਅਕਵਿੰਦਰ ਕੌਰ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …