ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ
ਲਈ ਗਈ ਬੀ.ਏ ਐਲ.ਐਲ.ਬੀ (ਪੰਜ਼ ਸਾਲਾ ਕੋਰਸ) ਸਮੈਸਟਰ 8ਵਾਂ ਦੇ ਹੋਏ ਇਮਤਿਹਾਨਾਂ ’ਚੋਂ ਕੁੱਲ 600 ਅੰਕਾਂ ’ਚੋਂ 374 ਅੰਕਾਂ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੂਰਨਿਮਾ ਖੰਨਾ, ਡਾ. ਰੇਨੂ ਸੈਨੀ, ਡਾ. ਦਿਵਿਆ ਸ਼ਰਮਾ, ਡਾ. ਨਿਧੀ ਆਦਿ ਸਟਾਫ ਮੈਂਬਰ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media