ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ
ਸਬੰਧੀ ਨਿਊ ਲਾਈਫ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਭਾਜਪਾ ਦੇ ਜਿਲ੍ਹਾ ਪ੍ਰਧਾਨ ਡਾਕਟਰ ਹਰਵਿੰਦਰ ਸਿੰਘ ਸੰਧੂ ਅਤੇ ਹਲਕਾ ਉਤਰੀ ਦੇ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਵਿਸ਼ੇਸ਼ ਤੌਰ ‘ਤੇ ਪਹੁੰਚੇ।ਕੈਂਪ ਦੌਰਾਨ ਆਮ ਲੋਕਾਂ ਅਤੇ ਭਾਜਪਾ ਵਰਕਰਾਂ ਨੇ ਖੂਨਦਾਨ ਕੀਤਾ।ਅਦਲੱਖਾ ਬਲੱਡ ਬੈਂਕ ਦੀ ਪੂਰੀ ਟੀਮ ਵਲੋਂ ਵੀ ਸੇਵਾਵਾਂ ਭੇਂਟ ਕੀਤੀਆਂ ਗਈਆਂ।ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਅਰਵਿੰਦਰ ਸਿੰਘ ਵੜੈਚ ਅਤੇ ਹਰਜਿੰਦਰ ਸਿੰਘ ਰਾਜਾ ਵਲੋਂ ਸਰਟਫਕੇਟ ਦਿੱਤੇ ਗਏ ਅਤੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਰਣਧੀਰ ਸਿੰਘ ਕੈਸ਼ੀਅਰ, ਕਵਲਜੀਤ ਸਿੰਘ ਬੱਲ, ਰਾਜਿੰਦਰ ਰਾਵਤ, ਪਵਿੱਤਰਜੀਤ ਵੜੈਚ, ਡਾਕਟਰ ਰਮੇਸ਼ ਚੋਪੜਾ, ਮਜ਼ਰ ਸਿੰਘ, ਵਾਰਿਸ ਰਾਜਪੂਤ ਤੇ ਸਾਗਰ ਆਦਿ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media