ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਲਵਰ ਵਾਟਿਕਾ
ਸੀਨੀਅਰ ਸੈਕੰਡਰੀ ਸਕੂਲ ਸਮਾਓ ਵਲੋਂ ‘Say No to Drugs’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ, ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਇਸ ਬੁਰਾਈ ਦੇ ਵਿਰੁੱਧ ਲੜਨ ਦਾ ਪ੍ਰਣ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦਾ ਹੜ੍ਹ ਪੰਜਾਬ ਦੇ ਮੱਥੇ ‘ਤੇ ਵੱਡਾ ਕਲੰਕ ਹੈ।ਸਕੂਲ ਪ੍ਰਿੰਸੀਪਲ ਕਿਰਨ ਰਤਨ ਨੇ ਕਿਹਾ ਕਿ ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।ਇਸ ਮੌਕੇ ਨਮਨ ਸਿੰਗਲਾ ਤੋਂ ਇਲਾਵਾ ਸਮੂਹ ਸਟਾਫ਼ ਮੌਜ਼ੂਦ ਰਿਹਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media