ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਪ੍ਰਾਇਮਰੀ ਸਕੂਲ ਖੇਡਾਂ ਦੇ ਸੈਂਟਰ ਪੱਧਰੀ ਐਥਲੈਟਿਕਸ ਖੇਡ ਮੁਕਾਬਲੇ ਸ.ਸ.ਸ.ਸ ਸਕੂਲ ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਐਥਲੈਟਿਕਸ ਮੁਕਾਬਲਿਆਂ ਅੰਡਰ 11 (ਲੜਕੀਆਂ) ਮਨਸੀਰਤ ਕੌਰ (200 ਮੀਟਰ) ਨੇ ਪਹਿਲਾ ਅਤੇ ਜਸਨੂਰ ਕੌਰ (100 ਮੀਟਰ) ਨੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਆਪਣੀ ਚੋਣ ਬਲਾਕ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ. ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਐਥਲੈਟਿਕਸ ਕੋਚ ਅਮਨਦੀਪ ਕੌਰ, ਯਾਦਵਿੰਦਰ ਸਿੰਘ, ਡੀ.ਪੀ.ਈ ਮੰਗਤ ਰਾਏ ਅਤੇ ਗੋਬਿੰਦ ਸ਼ਰਮਾ ਹਾਜ਼ਰ ਸਨ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …