ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੇ ਬਲੱਡ ਵਿੰਗ ਅਤੇ ਜੀਵਨ ਆਸ਼ਾ ਵੈਲਫੇਅਰ ਕਲੱਬ ਵਲੋਂ ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਮੌਕੇ ਸੁਰਿੰਦਰ ਲਾਂਬਾ ਐਸ.ਐਸ.ਪੀ ਸਾਹਿਬ ਦੀ ਅਗਵਾਈ ਵਿੱਚ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਡਾ. ਕਿਰਪਾਲ ਸਿੰਘ ਐਸ.ਐਮ.ਓ ਸੰਗਰੂਰ ਨੇ ਇਸ ਖਾਸ ਦਿਨ ਮੌਕੇ ਖੂਨਦਾਨੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਨੂੰ ਇਸ ਨੇਕ ਕੰਮ ਲਈ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਵੀ ਕੀਤਾ।
ਸਹਾਰਾ ਮੈਡੀਕਲ ਵਿੰਗ ਦੇ ਡਾਇਰੈਕਟਰ ਦਿਨੇਸ਼ ਗਰੋਵਰ, ਹਰੀਸ਼ ਕੁਮਾਰ ਹੈਪੀ, ਮੈਂਡੀ ਅਤੇ ਧਨਵੰਤ ਕੁਮਾਰ ਨੇ ਕਿਹਾ ਕਿ ਉਨਾਂ ਦੇ ਵਲੰਟੀਅਰਾਂ ਵਲੋਂ ਲਗਾਤਾਰ ਐਮਰਜੈਂਸੀ ਸੇਵਾਵਾਂ, ਅਪਰੇਸ਼ਨਾਂ ਅਤੇ ਥੈਲਸੀਮੀਆ ਦੇ ਮਰੀਜ਼ਾਂ ਨੂੰ ਖੂਨ ਮੁਹੱਈਆ ਕਰਵਾਇਆ ਜਾਂਦਾ ਹੈ, ਤਾਂ ਜੋ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕੇ।ਇਸ ਮੌਕੇ ਬਲੱਡ ਬੈਂਕ ਇੰਚਾਰਜ਼ ਡਾ. ਪਲਵੀ, ਡਾ. ਹਿਮਾਂਸ਼ੂ, ਅਸ਼ੋਕ ਕੁਮਾਰ ਸ਼ਰਮਾ ਜਨਰਲ ਸਕੱਤਰ, ਬਲਰਾਜ ਬਾਜ਼ੀ ਸਮਾਜ ਸੇਵੀ, ਰਕੇਸ਼ ਕੁਮਾਰ, ਵਾਸ਼ੂ ਸ਼ਰਮਾ, ਅਮਨ ਮਲਹੋਤਰਾ, ਮੀਨਾਕਸ਼ੀ ਚਾਵਲਾ, ਕਰਮਜੀਤ ਕੌਰ, ਗੁਰਤੇਜ ਸਿੰਘ ਖੇਤਲਾ ਦਾ ਇਸ ਕੈਂਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਰਿਹਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …