Sunday, May 25, 2025
Breaking News

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹੇ ਦੇ 776 ਪਿੰਡਾਂ ‘ਚ ਨੋਡਲ ਅਫ਼ਸਰ ਨਿਯੁੱਕਤ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਵਾਤਾਵਰਨ ਪੱਖੀ ਖੇਤੀਬਾੜੀ ਸੰਦ, ਜਿੰਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜ਼ਾਈ ਸੰਭਵ ਹੈ, ਕਿਸਾਨਾਂ ਨੂੰ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਜਾ ਰਹੇ ਹਨ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਿਦਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣਗੇ, ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਸਕੂਲਾਂ, ਕਾਲਜਾਂ ਵਿੱਚ ਵੱਡੀ ਗਿਣਤੀ ‘ਚ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਕਿਸਾਨ ਇਸ ਮਸ਼ੀਨ ਦੀ ਮੱਦਦ ਨਾਲ ਪਰਾਲੀ ਨੂੰ ਬਿਨ੍ਹਾਂ ਸਾੜੇ ਤੇ ਵਾਹੇ ਕਣਕ ਦੀ ਬਿਜਾਈ ਕਰ ਸਕਦੇ ਹਨ। ਸਰਫੇਸ ਸੀਡਰ ਕੰਬਾਈਨ ਦੁਆਰਾ ਕਟਾਈ ਕੀਤੇ ਝੋਨੇ ਦੇ ਖੇਤ ਵਿੱਚ ਬੀਜ਼ ਅਤੇ ਖਾਦ ਨੂੰ ਇੱਕੋ ਸਮੇਂ ਪਾਇਆ ਜਾ ਸਕਦਾ ਹੈ।ਇਹ ਖੜ੍ਹੀ ਝੋਨੇ ਦੀ ਪਰਾਲੀ ਨੂੰ ਕਤਰਾ ਕਰਕੇ ਮਲਚ ਬਣਾ ਦਿੰਦਾ ਹੈ।ਸਰਫੇਸ ਸੀਡਰ ਇੱਕ ਘੰਟੇ ਵਿੱਚ 15 ਏਕੜ ਕਣਕ ਦੀ ਬਿਜ਼ਾਈ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਨ੍ਹਾਂ ਉਪਰ ਵੀ ਆਮ ਕਿਸਾਨਾਂ ਵਾਂਗ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ ਖੂੰਹਦ/ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 776 ਪਿੰਡਾਂ ਵਿੱਚ ਨਿਯੁੱਕਤ ਕੀਤੇ ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਵੀਜ਼ਨ ਵਾਈਜ਼ 50 ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ।ਇਹ ਟੀਮਾਂ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਅੱਗ ਲਗਾਉਣ ਦੀ ਸੂਰਤ ‘ ਬਣਦੀ ਕਾਨੂੰਨੀ ਵੀ ਕਾਰਵਾਈ ਕਰਨਗੀਆਂ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …