ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ 1 ਅਕਤੂਬਰ 2023 ਨੂੰ
`ਸਵੱਛਤਾ ਹੀ ਸੇਵਾ` ਮੁਹਿੰਮ ਵਿੱਚ ਹਿੱਸਾ ਲਿਆ।ਪ੍ਰੋਗਰਾਮ ਵਿੱਚ ‘ਇੱਕ ਘੰਟਾ ਇੱਕ ਦਿਨ ਇੱਕ ਸਾਥ` ਦੇ ਤਹਿਤ ਸਫਾਈ ਲਈ ਇੱਕ ਘੰਟਾ ਕਿਰਤ ਦਾਨ ਕਰਨ ਦਾ ਸੱਦਾ ਦਿੱਤਾ ਗਿਆ।ਵਿਦਿਆਰਥੀਆਂ ਵਲੋਂ ਬੈਨਰ ਅਤੇ ਪੋਸਟਰ ਲੈ ਕੇ ਰੈਲੀ ਕੱਢੀ ਗਈ।ਸਲਾਈਟ ਕੰਪਲੈਕਸ ਦੇ ਅੰਦਰ ਨਿਰਧਾਰਤ ਥਾਵਾਂ `ਤੇ ਸਫਾਈ ਮੁਹਿੰਮ ਚਲਾਈ ਗਈ।ਇਸ ਪ੍ਰੋਗਰਾਮ ਵਿੱਚ 65 ਦੇ ਕਰੀਬ ਲੜਕੇ ਅਤੇ ਲੜਕੀਆਂ, ਸਕੂਲ ਦੇ ਅਧਿਆਪਕਾਂ, ਪ੍ਰਿੰਸੀਪਲ ਅਤੇ ਸਲਾਈਟ ਡਾਇਰੈਕਟਰ ਪ੍ਰੋਫੈਸਰ ਮਣੀਕਾਂਤ ਪਾਸਵਾਨ ਨੇ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।ਸਾਰਿਆਂ ਨੇ ਸਵੱਛਤਾ ਪ੍ਰਤੀ ਵਚਨਬੱਧ ਹੋਣ ਦੀ ਸਹੁੰ ਚੁੱਕੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media