ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਨੂੰ ਰਾਸ਼ਟਰੀ ਪੱਧਰ `ਤੇ ਵਿਸ਼ੇਸ਼ ਸਵੱਛਤਾ ਮੁਹਿੰਮ `ਇੱਕ ਤਰੀਕ, ਇਕ ਘੰਟਾ,
ਇਕ ਸਾਥ ਸਫਾਈ ਮੁਹਿੰਮ ਚਲਾਈ ਗਈ।ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਸਫਾਈ ਕਰਮੀਆਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਆਪ ਝਾੜੂ ਫੜ ਕੇ ਸਫਾਈ ਕੀਤੀ।ਉਹਨਾਂ ਕਿਹਾ ਕਿ ਉਹ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਨ ਸਿਰਜਣ ਯਤਨਸ਼ੀਲ ਹਨ, ਪਰ ਇਸ ਲਈ ਕਸਬੇ ਦੇ ਲੋਕ ਵੀ ਸਾਡਾ ਸਹਿਯੋਗ ਕਰਨ ਤਦ ਹੀ ਇਹ ਸੰਭਵ ਹੋ ਸਕਦਾ ਹੈ।ਇਸ ਮੁਹਿੰਮ ਵਿੱਚ ਸਮਾਜਸੇਵੀ ਸੰਸਥਾਵਾਂ ਨੇ ਵੀ ਆਪਣੇ ਵਲੋਂ ਸ਼ਮੂਲੀਅਤ ਕੀਤੀ ਗਈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫਿਆਂ, ਪਲਾਸਟਿਕ ਥਰਮੋਕੋਲ ਆਦਿ ਦੀ ਵਰਤੋਂ ਨਾ ਕਰਨ ਅਤੇ ਕੂੜਾ ਨਾ ਸਾੜਨ ਤੋਂ ਵੀ ਵਰਜ਼ਿਤ ਕੀਤਾ।
ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਗੁਰਮੀਤ ਸਿੰਘ ਲੱਲੀ, ਮੈਡਮ ਰੀਨਾ ਰਾਣੀ ਕੌਂਸਲਰ, ਸੁਸ਼ਮਾ ਰਾਣੀ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਸਿਸ਼ਨਪਾਲ ਗਰਗ, ਕੌਂਸਲਰ, ਮਾਨਵ ਸੇਵਾ ਚੈਰੀਟੇਬਲ ਸੁਸਾਇਟੀ ਤੋਂ ਤਰਨਬੀਰ ਸਿੰਘ ਖੰਨਾ, ਰੀਤੂ ਸ਼ਰਮਾ, ਗੁਰਮੀਤ ਸਿੰਘ ਫੌਜੀ, ਮਨਦੀਪ ਸਿੰਘ ਸੱਲਣ, ਬਲਕਾਰ ਸਿੰਘ ਤੇ ਸਤਵੀਰ ਸਿੰਘ ਚੀਮਾ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media