Friday, June 13, 2025
Breaking News

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਿਖੇ ਕਿਸਾਨ ਮੇਲਾ 4 ਅਕਤੂਬਰ ਨੂੰ

ਅੰਮ੍ਰਿਤਸਰ 2 ਅਕਤੂਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਕੇਂਦਰ ਵਲੋਂ 4 ਅਕਤੂਬਰ 2023 ਨੂੰ ਪਰਾਲੀ ਪ੍ਰਬੰਧਨ ਉਪਰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਡਾ. ਸਤਿਬੀਰ ਸਿੰਘ ਗੋਸਲ ਮਾਨਯੋਗ ਉਪ-ਕੁਲਪਤੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਸਾਰੇ ਕਿਸਾਨ ਵੀਰਾਂ ਨੰ ਬੇਨਤੀ ਹੈ ਕਿ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਮੇਲੇ ਵਿੱਚ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ, ਪਸ਼ੂ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਹਿੱਸਾ ਲੈਣਗੇ।ਸਾਇੰਸਦਾਨਾਂ ਵਲੋਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ।ਕਿਸਾਨ ਵੀਰ ਇਸ ਮੇਲੇ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …