ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ
ਪ੍ਰਦਰਸ਼ਨ ਕਰਦਿਆਂ 10 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਹਾਸਲ ਕੀਤਾ।
ਦਵਿੰਦਰ ਸਿੰਘ ਨੇ ਅੰਡਰ-14 ਉਮਰ ਵਰਗ ਵਿਚ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਲ ਕੀਤਾ।ਕ੍ਰਿਸ਼ਿਕਾ ਕੌਰ ਨੇ ਸਿੰਗਲ ਸੋਟੀ ਵਿਅਕਤੀਗਤ ਅੰਡਰ-14 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ।
ਜਸਮੀਤ ਕੌਰ ਨੇ ਫਰੀ ਸਟਿਕ ਦੇ ਵਿਅਕਤੀਗਤ ਮੁਕਾਬਲੇ ਅੰਡਰ-14 ਉਮਰ ਵਰਗ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ।ਮਨਕੀਰਤ ਕੌਰ ਅਤੇ ਗੁਰਨੀਤ ਕੌਰ ਨੇ ਸਿੰਗਲ ਸੋਟੀ ਟੀਮ ਈਵੈਂਟ ਅੰਡਰ-17 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ।
ਪਵਨੀਤ ਕੌਰ, ਜੈਸਮੀਨ ਕੌਰ, ਇਸ਼ਪ੍ਰੀਤ ਕੌਰ ਅਤੇ ਇੰਦਰਪ੍ਰੀਤ ਕੌਰ ਨੇ ਫਰੀ ਸੋਟੀ ਟੀਮ ਈਵੈਂਟ ਅੰਡਰ-17 ਉਮਰ ਵਰਗ ਵਿੱਚ ਸੋਨ ਤਗਮੇ ਹਾਸਲ ਕੀਤੇ।
ਇਸ਼ਪ੍ਰੀਤ ਕੌਰ ਨੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਅੰਡਰ-17 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ।
ਮਨਕੀਰਤ ਕੌਰ ਨੇ ਸਿੰਗਲ ਸੋਟੀ ਵਿਅਕਤੀਗਤ ਅੰਡਰ-17 ਉਮਰ ਵਰਗ ਵਿੱਚ ਗੋਲਡ ਮੈਡਲ ਹਾਸਲ ਕੀਤਾ।
ਅਕਾਲ ਅਕੈਡਮੀ ਕਮਾਲਪੁਰ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਅਤੇ ਕੋਚ ਸਰਦਾਰ ਸ਼ੈਰੀ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Check Also
ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media