ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਖੇਡਾਂ ਵਤਨ ਪੰਜਾਬ ਤਹਿਤ ਵਾਰ ਹੀਰੇਜ਼ ਸਟੇਡੀਅਮ ਸੰਗਰੂਰ ਵਿਖੇ ਚੱਲ ਰਹੀਆਂ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ
ਖੇਡ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀ ਮੋਹਰੀ ਰਹੇ।ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ (ਅੰਡਰ 14 ਸਾਲ) ਰਾਹਤ ਕੌਰ ਨੇ ਪਹਿਲਾ ਸਥਾਨ ਅਤੇ (ਅੰਡਰ 17 ਸਾਲ) ਪਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ (ਅੰਡਰ 14 ਸਾਲ) ਖੁਸ਼ਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਆਪਣੀ ਚੋਣ ਮੋਹਾਲੀ ਵਿਖੇ ਹੋਣ ਵਾਲੀਆਂ ਪੰਜਾਬ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਬੱਚਿਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਤੇ ਡੀ.ਪੀ.ਈ ਮੰਗਤ ਰਾਏ, ਯਾਦਵਿੰਦਰ ਸਿੰਘ, ਵੀਰਪਾਲ ਕੌਰ, ਅਮਨਦੀਪ ਕੌਰ ਅਤੇ ਗੋਬਿੰਦ ਸ਼ਰਮਾ ਹਾਜ਼ਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media