ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ ਖੁਿਰਮਣੀਆਂ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨੁੱਕੜ ਨਾਟਕ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਇੱਬਨ ਕਲਾਂ ਝਬਾਲ ਰੋਡ ਅੰਮਿ੍ਰਤਸਰ ਵਿਖੇ ਪ੍ਰਦਰਸ਼ਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਸਵਰਾਜ ਕੌਰ, ਐਸੋਸੀਏਟ ਪ੍ਰੋਫੈਸਰ ਤੇ ਨੋਡਲ ਅਫਸਰ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਸਾਨੂੰ ਆਪਣੀ ਲਿੰਗ ਭੇਦਭਾਵ ਵਾਲੀ ਪਿਛਾਹ-ਖਿਚੂ ਸੋਚ ਨੂੰ ਬਦਲ ਕੇ ਸਮੇਂ ਦੇ ਹਾਣੀ ਬਣਨਾ ਪਵੇਗਾ।ਡਾ. ਪਰਮਿੰਦਰ ਸਿੰਘ ਐਸੋਸੀਏਟ ਪ੍ਰੋਫੈਸਰ ਤੇ ਨੋਡਲ ਅਫਸਰ ਨੇ ਕਿਹਾ ਕਿ ਖਾਲਸਾ ਕਾਲਜ ਜੈਂਡਰ ਚੈਂਪੀਅਨਜ਼ ਕਲੱਬ ਦੇ ਮਾਧਿਅਮ ਰਾਹੀਂ ਸਮਾਜ ਵਿੱਚ ਜੈਂਡਰ ਬਰਾਬਰੀ ਦੀ ਚੇਤਨਾ ਪੈਦਾ ਕਰਨ ਲਈ ਭਰਪੂਰ ਉਪਰਾਲੇ ਕਰ ਰਿਹਾ ਹੈ।
ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਦੀ ਟੀਮ ਨੂੰ ‘ਜੀ ਆਇਆਂ’ ਆਖਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਜੈਂਡਰ ਚੈਂਪੀਅਨਜ਼ ਕਲੱਬਦੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਜੈਂਡਰ ਬਰਾਬਰੀ ਨੂੰ ਵਿਹਾਰ ਵਿਚ ਢਾਲਣ ਦੀ ਲੋੜ ਉਪਰ ਜ਼ੋਰ ਦਿੱਤਾ।
ਜੈਂਡਰ ਬਰਾਬਰੀ ਦੀ ਪ੍ਰਤੀਨਿਧਤਾ ਕਰਦਾ ਨਾਟਕ ‘ਧੀਆਂ’ ਪੇਸ਼ ਕਰਨ ਵਾਲੇ ਵਿਦਿਆਰਥੀਆਂ ਅਤੇ ਜੈਂਡਰ ਚੈਂਪੀਅਨਜ਼ ਕਲੱਬ ਦੇ ਮੈਂਬਰਾਂ ਨੰੰ ਸਨਮਾਨਿਤ ਵੀ ਕੀਤਾ ਗਿਆ।ਨਾਟਕ ਕਾਲਜ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਪ੍ਰੋ. ਦਵਿੰਦਰ ਸਿੰਘ ਅਤੇ ਪ੍ਰੋ. ਅੰਮ੍ਰਿਤਾ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੈਂਡਰ ਚੈਂਪੀਅਨ ਕਲੱਬ ਦੀ ਟੀਮ ਨੂੰ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਲਈ ਰਵਾਨਾ ਕੀਤਾ।ਕਾਲਜ ਦੇ ਰਜਿਸਟਰਾਰ ਪ੍ਰੋ. ਦਵਿੇਦਰ ਸਿੰਘ ਨੇ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਕਰਨ ਜਾ ਰਹੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਆਖਿਆ ਕਿ ਜੈਂਡਰ ਪੱਖਪਾਤ ਨੂੰ ਖਤਮ ਕਰਨ ਲਈ ਸਾਨੂੰ ਅਚੇਤ ਮਨ ਵਿਚ ਬੱਝੀਆਂ ਗੰੰਢਾਂ ਖੋਹਲਣੀਆਂ ਪੈਣਗੀਆਂ।ਇਸ ਮੌਕੇ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਰਸ਼ਰਨ ਕੌਰ, ਸਕੂਲ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਅਤੇ ਪ੍ਰੋ. ਭੁਪਿੰਦਰ ਸਿੰਘ ਤੋ ਇਲਾਵਾ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਕਾਲਜ ਦੀ ਪੂਰੀ ਟੀਮ ਨੇ ਗੁਰਦੁਆਰਾ ਬੀੜ ਬਾਬਾ ਬੁਢਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਗੁਰੂ ਦਾ ਲੰਗਰ ਛਕਿਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …