ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ
ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ ਐਸ.ਆਈ ਪਰਮਜੀਤ ਸਿੰਘ, ਸ਼ਿਵਚਰਨ ਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ, ਰਸ਼ਪਾਲ ਸਿੰਘ ਅਤੇ ਕੁਲਦੀਪ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਲਗਭਗ 45 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਜਿਸ ਦੌਰਾਨ ਲਾਰੇਂਸ ਰੋਡ, ਸਰਕੁਲਰ ਰੋਡ, ਮੈਡੀਕਲ ਇਨਕਲੇਵ, ਬਸੰਤ ਐਵੀਨਿਓ, ਮਕਬੂਲ ਰੋਡ, ਕੰਪਨੀ ਬਾਗ ਦੇ ਇਲਾਕਿਆਂ ਵਿਚ 25 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 8 ਲੋਕਾਂ ਦੇ ਮੌਕੇ ‘ਤੇ ਜੁਰਮਾਨਾਂ ਚਲਾਣ ਕੀਤੇ ਗਏ।ਪੰਜਾਬ ਸਰਕਾਰ ਵਲੋਂ ਅੇਨ.ਟੀ.ਸੀ.ਪੀ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਦਾਇਤ ਜਾਰੀ ਕੀਤੀ।ਟੀਮ ਨੇ ਜਾਣਕਾਰੀ ਦਿੱਤੀ ਕਿ ਈ-ਸਿਗਰਟ ਪੀਣਾ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵਧ ਸਕਦਾ ਹੈ।
ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁੱਲੀ ਸਿਗਰਟ ਵੇਚਣਾ ਵੀ ਸਜ਼ਜਾ/ਜੁਰਮਾਨੇ ਯੋਗ ਅਪਰਾਧ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media