Thursday, July 16, 2026

ਤੀਜ਼ੇ ਪੜਾਅ ਅਧੀਨ 15 ਸਹਿਰਾਂ ਵਿੱਚ ਸ਼ੁਰੂ ਹੋਵੇਗੀ ਸੀ.ਐਮ ਦੀ ਯੋਗਸ਼ਾਲਾ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਅਤੇ ਯੋਗ ਦੀਆਂ ਕਲਾਸਾਂ 7669 400 500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ।ਸੀ.ਐਮ.ਦੀ ਯੋਗਸ਼ਾਲਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਿਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਿਤ ਹੋਇਆ ਹੈ।ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਜ਼ਿਲੇ੍ਹ ਵਿਚ 46 ਜਨਤਕ ਥਾਵਾਂ ਜ਼ਿਵੇ ਕਿ ਪਾਰਕਾਂ, ਮੰਦਰ ਅਤੇ ਗੁਰਦੁਆਰਿਆਂ ਵਿਚ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨੇ ਅਤੇ 1000 ਤੋ ਵੱਧ ਵਿਅਕਤੀ ਇਸ ਦਾ ਫਾਇਦਾ ਲੈ ਰਹੇ ਹਨ।ਉਨਾਂ੍ਹ ਦੱਸਿਆ ਕਿ ਯੋਗ ਕਲਾਸਾਂ ਲਈ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦਿੱਤੇ ਹੋਏ ਨੰਬਰ ਤੇ ਮਿਸ ਕਾਲ ਕਰਕੇ ਜੁੜ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ।ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ।
ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦੀ ਥਾਂ ਉਪਲੱਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟਰੇਂਡ ਇੰਸਟ੍ਰਕਟਰ ਘਰ ਭੇਜੇਗੀ।ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 7669400500 ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ‘ਤੇ ਲੌਗਿਇੰਨ ਕਰ ਸਕਦੇ ਹਨ।ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪਲਾਈਨ ਨੰਬਰ 1100 ‘ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ‘ਤੇ ਈਮੇਲ ਭੇਜ ਸਕਦੇ ਹਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …