Saturday, April 25, 2026

ਯੂਨੀਵਰਸਿਟੀ ਦਾ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਕਾਲਜਾਂ ਦਾ ਯੁਵਕ ਮੇਲਾ 5 ਅਕਤੂਬਰ ਤੋਂ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 5 ਅਕਤੂਬਰ ਤੋਂ 7 ਅਕਤੂਬਰ 2023 ਤੱਕ ਅੰਤਰ-ਕਾਲਜ਼ ਸਭਿਆਚਾਰਕ ਮੁਕਾਬਲਿਆਂ ਵਿਚ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਕਾਲਜਾਂ ਦਾ ਯੁਵਕ ਮੇਲਾ ਕਰਵਾਇਆ ਜਾਵੇੇਗਾ।ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈਣਗੇ।ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਇਹ ਮੁਕਾਬਲੇ ਗੁਰੂ ਨਾਨਕ ਭਵਨ ਆਡੀਟੋਰੀਅਮ ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿੱਚ ਵੀ ਆਯੋਜਿਤ ਕੀਤੇ ਜਾਣਗੇ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …