ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ
ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।ਉਨਾਂ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਂਦਿਆਂ ਪੇਸ਼ੇਵਰ ਸਮਰਪਣ ਦਾ ਮੁਜ਼ਾਹਰਾ ਕੀਤਾ।ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਨੌਜਵਾਨਾਂ ਨੂੰ ਆਪਣੀ ਡਿਊਟੀ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media