ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਇਲਾਕਾ ਵਾਸੀਆਂ ਨੂੰ ਬਿਜਲੀ ਪਾਣੀ ਅਤੇ ਸੀਵਰੇਜ ਆਦਿ ਕਿਸੇ ਵੀ ਤਰ੍ਹਾਂ ਦੀ
ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 59 ਅਧੀਨ ਪੈਂਦੇ ਇਲਾਕੇ ਗਲੀ ਤਿਵਾੜੀ ਵਿਖੇ ਲਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਇਲਾਕਾਵਾਸੀਆਂ ਦੀ ਬਹੁਤ ਚਿਰਾਂ ਤੋਂ ਮੰਗ ਸੀ ਕਿ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਇਥੇ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ।ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਹੈ, ਜੋ ਕਿ ਛੇਤੀ ਹੀ ਚਾਲੂ ਹੋ ਜਾਵੇਗਾ।ਉਨਾਂ ਦੱਸਿਆ ਕਿ ਇਸ ਟਿਊਬਵੈਲ ਦੇ 9 ਲੱਖ 70 ਹਜ਼ਾਰ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਐਕਸੀਅਨ ਸੰਦੀਪ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ, ਜੇ.ਈ ਜਸਵਿੰਦਰ ਸਿੰਘ, ਵਾਰਡ ਇੰਚਾਰਜ਼ ਰਵਿੰਦਰ ਸਿੰਘ ਡਾਬਰ, ਰਾਹੁਲ ਕੁਮਾਰ, ਦੀਪਕ ਬੱਗਾ, ਦੀਪਕ ਚੱਢਾ, ਅਸ਼ੋਕ ਸ਼ਾਹੀ, ਸੁਦੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾਵਾਸੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media