Saturday, April 25, 2026

ਨਗਰ ਨਿਗਮ ਅਸਿਸਟੈਂਟ ਕਮਿਸ਼ਨਰ ਬਣਨ ‘ਤੇ ਵਿਸ਼ਾਲ ਵਧਾਵਨ ਦਾ ਸਨਮਾਨ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਆਪਣੀਆ ਸੇਵਾਵਾਂ ਨਿਭਾਅ ਰਹੇ ਵਿਸ਼ਾਲ ਵਧਾਵਨ ਨੂੰ ਨਿਗਮ ਦਾ ਅਸਿਸਟੈਂਟ ਕਮਿਸ਼ਨਰ ਬਣਨ ‘ਤੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਸਿਰੋਪਾਓ ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਭਾਜਪਾ ਆਗੂ ਰਾਜਾ ਨੇ ਕਿਹਾ ਕਿ ਵਿਸ਼ਾਲ ਵਧਾਵਨ ਵੱਖ ਵੱਖ ਅਹੁੱਦਿਆਂ ‘ਤੇ ਰਹਿ ਕੇ ਸ਼ਹਿਰ ਵਾਸੀਆਂ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ।ਵਿਸ਼ਾਲ ਵਧਾਵਨ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਅੱਜ ਉਹਨਾਂ ਨੂੰ ਨਗਰ ਨਿਗਮ ਦਾ ਅਸਿਸਟੈਂਟ ਕਮਿਸ਼ਨਰ ਬਣਾਇਆ ਗਿਆ ਹੈ।
ਇਸ ਮੌਕੇ ਗੋਬਿੰਦ ਨਗਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੂ, ਰਾਜ ਮਸੌਣ, ਸੁਖਵਿੰਦਰ ਸਿੰਘ ਬਾਊ, ਰਵਿੰਦਰਜੀਤ ਮਕਬੂਲਪੁਰਾ, ਲਵਪ੍ਰੀਤ ਮਾਨ, ਰਵੀ ਮਹਿਰਾ ਆਦਿ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …