ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਤਰਨ ਤਾਰਨ ਦੀ ਟੀਮ ਵਲੋਂ ਕੁਸ਼ਟ ਆਸ਼ਰਮ ਤਰਨਤਾਰਨ ਵਿਖੇ ਗਾਂਧੀ ਜੈਅੰਤੀ ਨੂੰ ਮੁੱਖ ਰੱਖਦੇ ਹੋਏ ਜਾਗਰੂਕਤਾ ਸੈਮੀਨਾਰ ਅਤੇ ਸੈਲਫ ਕੇਅਰ ਕਿੱਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।
ਇਸ ਦੌਰਾਨ ਜਿਲ੍ਹਾ ਐਪੀਡੀਮੋਲੋਜਿਸਟ ਡਾ. ਸਿਮਰਨ ਕੌਰ ਵਲੋਂ ਕੁਸ਼ਟ ਰੋਗ ਦੇ ਲੱਛਣ ਅਤੇ ਜਾਂਚ ਪ੍ਰਕਿਰਿਆ ਬਾਰੇ ਦੱਸਿਆ ਗਿਆ।ਡਾ. ਅਮਨਦੀਪ ਸਿੰਘ ਜਿਲ੍ਹਾ ਲੈਪਰੋਸੀਅਫ਼ਸਰ ਨੇ ਦੱਸਿਆ ਕੇ ਕੁਸ਼ਟ ਰੋਗ ਇਲਾਜ ਯੋਗ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ਼ ਕੀਤਾ ਜਾਂਦਾ ਹੈ।ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵਲੋਂ ਕੁਸ਼ਟ ਆਸ਼ਰਮ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਬੱਚਿਆਂ ਦੇ ਟੀਕਾਕਰਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।ਸੈਮੀਨਾਰ ਤੋਂ ਬਾਅਦ ਕੁਸ਼ਟ ਰੋਗੀਆਂ ਨੂੰ ਮਾਈਕਰੋ ਸੈਲੂਲਰ ਰਬੜ ਦੇ ਬਣੇ ਬੂਟ ਅਤੇ ਸੈਲਫ ਕੇਅਰ ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਲੈਪਰੋਸੀ ਪ੍ਰੋਗਰਾਮ ਸੁਪਰਵਾਈਜ਼ਰ ਸ੍ਰੀਮਤੀ ਮਨਿੰਦਰ ਕੌਰ, ਹੈਲਥ ਇੰਸਪੈਕਟਰ ਗੁਰਬਖਸ਼ ਸਿੰਘ, ਕਾਰਜ ਸਿੰਘ ਅਤੇ ਮਨਰਾਜਬੀਰ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media