ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਪੰਜਾਬੀ ਭਾਸ਼ਾ ਦੇ ਸਭਿਆਚਾਰ ਦੇ ਥੰਮ ਵਜੋਂ ਜਾਣੇ ਜਾਂਦੇ ਸਾਬਕਾ ਵਿਧਾਇਕ ਜਗਦੇਵ ਜੱਸੋਵਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪੰਜਾਬੀ ਚਿੰਤਕ ਮੰਚ ਵੱਲੋਂ ਇੱਕ ਸ਼ੌਕ ਮੀਟਿੰਗ ਕੀਤੀ ਗਈ।ਜਿਸ ਦੌਰਾਨ ਸ: ਜੱਸੋਵਾਲ ਨੂੰ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ।ਮੰਚ ਦੇ ਪ੍ਰਧਾਨ ਜਸਬੀਰ ਸਿੰਘ ਸੱਗੂ ਤੇ ਜਨ: ਸਕੱਤਰ ਦੀਪ ਦਵਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ: ਜੱਸੋਵਾਲ ਦੇ ਜਾਣ ਨਾਲ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦਾ ਇੱਕ ਸੱਚਾ ਹਮਾਇਤੀ ਖੁੱਸ ਗਿਆ ਹੈ ਅਤੇ ਇਹ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।ਇਸ ਮੌਕੇ ਦੇਵ ਦਰਦ, ਧਰਵਿੰਦਰ ਸਿੰਘ ਔਲਖ, ਸੁਰਜੀਤ ਸਿੰਘ ਚਾਨੀ, ਉਮਕਾਰ ਸਿੰਘ ਆਦਿ ਵੀ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …