Saturday, March 21, 2026

ਖੇਤੀਬਾੜੀ ਅਫ਼ਸਰ ਨੇ ਮਜੀਠਾ ਵਿਖੇ ਖੁਦ ਜਾ ਕੇ ਬੁਝਾਈ ਪਰਾਲੀ ਦੀ ਅੱਗ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ ਮਜੀਠਾ ਡਾ. ਹਰਨੂਰ ਢਿੱਲੋਂ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਵੱਲੋਂ ਅਤੇ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਬਲਾਕ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਅਤੇ ਨੰਗਲ ਪਨੰੂਆਂ ਵਿਖੇ ਕਿਸਾਨ ਦੁਆਰਾ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਮੰਗਵਾ ਕੇ ਮੌਕੇ ‘ਤੇ ਆਪਣੀ ਹਾਜ਼ਰੀ ਵਿੱਚ ਬੁਝਾਇਆ।ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਇਸ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ ਉਥੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ ਅਤੇ ਸਾਡਾ ਵਾਤਾਵਰਣ ਵੀ ਖ਼ਰਾਬ ਹੁੰਦਾ ਹੈ।ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਬੇਲਰ/ਰੇਕ ਅਤੇ ਹੋਰ ਵੱਖ-ਵੱਖ ਖੇਤੀ ਮਸ਼ੀਨਰੀ ਨਾਲ ਸਟਰਾਅ ਮੈਨੇਜਮੈਂਟ ਕਰਨ ਹਿੱਤ ਪ੍ਰੇਰਿਤ ਕੀਤਾ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਛਪਾਲ ਸਿੰਘ ਬੰਡਾਲਾ, ਡਾ. ਅਮਨਪ੍ਰੀਤ ਸਿੰਘ, ਡਾ. ਭਾਰਤ ਭੂਸ਼ਣ, ਖੇਤੀਬਾੜੀ ਵਿਸਥਾਰ ਅਫ਼ਸਰ ਅਮਰਦੀਪ ਸਿੰਘ, ਦਵਿੰਦਰ ਸਿੰਘ, ਸ਼ਰਨਜੀਤ ਸਿੰਘ, ਕਮਲ ਕਾਹਲੋਂ, ਬੀ.ਟੀ.ਐਸ ਲਵਪ੍ਰੀਤ ਸਿੰਘ, ਤਿਲਕ ਰਾਜ, ਮੇਲਾ ਰਾਮ, ਜਸ਼ਨਪ੍ਰੀਤ ਕੌਰ, ਬਲਵਿੰਰ ਸਿੰਘ ਖੇਤੀਬਾੜੀ ਉਪ-ਨਿਰੀਖਕ ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …