Sunday, June 29, 2025
Breaking News

ਗੁ. ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਤਰਨਤਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਦੀ ਅਗਵਾਈ ਹੇਠਾਂ ਪੀ.ਐਚ.ਸ਼ੀ ਕਸੇਲ ਦੀਆਂ ਟੀਮਾਂ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਸਰਕਾਰ ਦੁਆਰਾਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ।ਜਿਨ੍ਹਾਂ ਵਿੱਚ ਹੈਂਡੀਕੈਪ ਸਰਟੀਫਿਕੇਟ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਕਾਰਡ, ਅੱਖਾਂ ਦਾ ਜਾਂਚ ਕੈਂਪ, ਦੰਦਾਂ ਦੀ ਸੰਭਾਲ ਕੈਂਪ, ਸ਼ੂਗਰ, ਬਲੱਡ ਪ੍ਰੈਸ਼ਰ, ਟੀਕਾਕਰਣ, ਜੱਚਾ-ਬੱਚਾ ਸਿਹਤ ਸੰਭਾਲ, ਜੇ.ਐਸ.ਵਾਈ, ਬੱਚਿਆਂ ਦੀਆਂ ਬੀਮਾਰੀਆਂ ਸੰਬਧੀ, ਹੈਪਾਟਾਈਟਸ, ਕੈਂਸਰ, ਹੋਮੀਉਪੈਥਿਕ ਮੈਡੀਸਨ, ਆਯੁਰਵੈਦਿਕ ਮੈਡੀਸਨ, ਟੈਲੀ ਮੈਡੀਸਨ, ਫੈਮਲੀ ਪਲੈਨਿੰਗ ਕੈਂਪ, ਲੈਬ ਟੈਸਟ, ਈ.ਸੀ.ਜੀ ਆਦਿ ਦੀਆਂ ਸੁਵਿਧਾਵਾਂ ਸ਼ਾਮਿਲ ਹਨ।ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮਿਆਰੀ ਖਾਧ-ਪਦਾਰਥਾਂ ਦੀ ਵਿਕਰੀ ਲਈ ਫੂਡ ਬਿਜਨਸ ਅਪਰੇਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।ਮੇਲੇ ਦੌਰਾਣ ਵੀ ਉਹਨਾਂ ਵਲੋਂ ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਜਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਵਿੱਚ ਸਾਫ-ਸਫਾਈ ਰੱਖਣ, ਖਾਣ-ਪੀਣ ਦੀਆਂ ਚੀਜਾਂ ਨੂੰ ਢੱਕ ਕੇ ਰੱਖਣ ਅਤੇ ਮਿਆਰੀ ਖਾਧ-ਪਦਾਰਥਾਂ ਦੀ ਵਰਤੋਂ ਅਤੇ ਵਿਕਰੀ ਯਕੀਨੀ ਬਣਾਉਣ।
ਇਸ ਅਵਸਰ ‘ਤੇ ਸੀਨੀਅਰ ਮੈਡੀਕਲ ਅਫਸਰ ਡਾ ਜੇ.ਪੀ ਸਿੰਘ, ਰਜਿੰਦਰ ਸਿੰਘ, ਗੁਰਿੰਦਰ ਸਿੰਘ, ਹੀਰਾ ਸਿੰਘ, ਅਮਰਜੀਤ ਸਿੰਘ, ਕਾਬਲ ਸਿੰਘ, ਸਮੂਹ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਪੈਰਾਮੈਡੀਕਲ ਸਟਾਫ ਹਾਜ਼ਰ ਸੀ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …