ਅੰਮ੍ਰਿਤਸਰ, 8 ਅਕਤੂਰ (ਜਗਦੀਪ ਸਿੰਘ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੱਖ ਜਰਨੈਲ ਨਵਾਬ ਕਪੂਰ ਸਿੰਘ ਦੀ ਯਾਦ ਨੂੰ ਸਮਰਪਿਤ 270ਵੀਂ ਬਰਸੀ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ 9 ਅਕਤੂਬਰ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਹੋਣਗੇ।ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਵੇਰੇ 10:30 ਵਜੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਅਰੰਭ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ।ਉਪਰੰਤ ਗੁਰਮਤਿ ਸਮਾਗਮ ਹੋਵੇਗਾ।ਜਿਸ ਵਿੱਚ ਰਾਗੀ, ਢਾਡੀ ਜਥੇ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਕੀਰਤਨ, ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …