ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਪੋਸਟਰ
ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਮਹਾਤਮਾ ਗਾਂਧੀ ਜੈਯੰਤੀ ਨੂੰ ਸਮਰਪਿਤ ਭਵਨਜ਼ ਸਕੂਲ ਦੁਆਰਾ ਕਰਵਾਏ ਗਏ ਪੋਸਟਰ ਨਿਰਮਾਣ ਦੇ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਕਰੀਬ 30 ਵਿੱਦਿਅਕ ਸੰਸਥਾਵਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਮਹਾਤਮਾ ਗਾਂਧੀ ਜੀ ਦੁਆਰਾ ਦਿੱਤੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ’ਚ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।9ਵੀਂ ਜਮਾਤ ਦੇ ਵਿਦਿਆਰਥੀ ਹਰਗੁਨ ਕੌਰ ਅਤੇ ਸ਼ਾਬਤਾਪ ਸਿੰਘ ਨੇ ਆਪਣੀ ਕਲਾ ਦਾ ਮੁਜ਼ਾਹਰਾ ਕਰਦਿਆਂ ਜਿੱਤ ਪ੍ਰਾਪਤ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media