ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ‘ਚ ਸੰਗਰੂਰ ਨੇ
ਲੁਧਿਆਣਾ ਨੂੰ 8-2 ਨਾਲ ਹਰਾ ਕੇ ਪਹਿਲਾ ਸਥਾਨ ‘ਤੇ ਕਬਜ਼ਾ ਕੀਤਾ ਹੈ। ਲੁਧਿਆਣਾ ਨੇ ਦੂਜਾ ਸਥਾਨ, ਜਦਕਿ ਪਟਿਆਲਾ ਨੇ ਕਪੂਰਥਲਾ ਨੂੰ 12-3 ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ‘ਚ ਪਟਿਆਲਾ ਨੇ ਲੁਧਿਆਣਾ ਨੂੰ 9-5 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਲੁਧਿਆਣਾ ਨੇ ਦੂਜਾ, ਜਦਕਿ ਮੁਕਤਸਰ ਨੇ ਜਲੰਧਰ ਨੂੰ 4-2 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।
ਖੋ-ਖੋ ਦੇ ਇਹ ਸੂਬਾ ਪੱਧਰੀ ਖੇਡ ਮੁਕਾਬਲੇ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸੰਗਰੂਰ ਅਤੇ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀ. ਸੈਕੰ. ਸਕੂਲ ਆਫ ਐਮੀਨੈਂਸ ਸੰਗਰੂਰ ਵਿਖੇ ਕਰਵਾਏ ਗਏ ਸਨ।ਇਨ੍ਹਾਂ ਮੁਕਾਬਲਿਆਂ ‘ਚ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਵਲੋਂ ਨਿਭਾਈ ਗਈ।
ਜਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਨਰੇਸ਼ ਸੈਣੀ ਨੇ ਦੱਸਿਆ ਕਿ ਇਹਨਾਂ ਖੇਡ ਮੁਕਬਾਲਿਆਂ ਵਿੱਚ 22 ਜਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਸਨ।ਖਿਡਾਰੀਆਂ ਦੇ ਰਹਿਣ ਅਤੇ ਖਾਣ ਪੀਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।ਟੂਰਨਾਮੈਂਟ ਦੇ ਕੋਆਰਡੀਨੇਟਰ ਇੰਦਰਜੀਤ ਸਿੰਘ ਲੈਕਚਰਾਰ ਤੇ ਸਟੇਟ ਵਲੋਂ ਅਬਜ਼ਰਵਰ ਦਲਜੀਤ ਸਿੰਘ ਲੈਕਚਰਾਰ ਨੇ ਟੂਰਨਾਮੈਂਟ ਦੀ ਸਫਲਤਾ ਲਈ ਸਮੂਹ ਅਧਿਕਾਰੀਆਂ ਤੇ ਖਿਡਾਰੀਆਂ ਦਾ ਧੰਨਵਾਦ ਕੀਤਾ।
ਇਸ ਸਮੇਂ ਜਿਲ੍ਹਾ ਟੂਰਨਾਮੈਂਟ ਕਮੇਟੀ ਮੈਂਬਰ ਪ੍ਰਿੰਸੀਪਲ ਇੰਦੂ ਸਿਮਕ, ਪ੍ਰਿੰਸੀਪਲ ਡਾਇਟ ਵਰਿੰਦਰ ਕੌਰ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਜਵਾਹਰ ਲਾਲ ਲੈਕਚਰਾਰ, ਅਮਰੀਕ ਸਿੰਘ ਡੀ.ਪੀ.ਈ, ਜਗਤਾਰ ਸਿੰਘ ਡੀ.ਪੀ.ਈ ਹਾਜ਼ਰ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media