Wednesday, September 16, 2026

ਖਾਲਸਾ ਗਰਲਜ ਸੀਨੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਹੁਨਰ ਦਾ ਕੀਤਾ ਮੁਜ਼ਾਹਰਾ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ 2023-24 ’ਚ ਹਿੱਸਾ ਲੈਂਦਿਆਂ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਕਾਬਲੀਅਤ ’ਚ ਨਾਮ ਦਰਜ਼ ਕਰਵਾਇਆ।ਜਿਲਾ ਸਿੱਖਿਆ ਅਫ਼ਸਰ ਦੁਆਰਾ ਕਲਾਸੀਕਲ ਡਾਂਸ ਦਾ ਆਯੋਜਨ ਐਸ.ਐਲ ਭਵਨ ਵਿਖੇ ਕੀਤਾ ਗਿਆ, ਜਿਸ ’ਚ ਕੁੱਲ 12 ਸਕੂਲਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਚੇਸ਼ਟਾ ਨੇ ਕਲਾਸੀਕਲ ਡਾਂਸ ’ਚ ਤੀਜਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਗੀਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁੱਲ 48 ਸਕੂਲਾਂ ਨੇ ਭਾਗ ਲਿਆ।ਸਕੂਲ ਵਿਦਿਆਰਥਣ ਗੁਰਨਾਜ ਕੌਰ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ।ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …