ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ
ਉਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਚੌਂਕ ਫਰੀਦ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦੇ ਉਦਘਾਟਨ ਕਰਨ ਪਿੱਛੋਂ ਕੀਤਾ।ਉਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ, ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।ਇਸ ਮੌਕੇ ਦੀਪਕ ਬੱਗਾ, ਮਨਦੀਪ ਮੌਂਗਾ, ਬਬੀਤਾ ਜੈਸਲ, ਮੈਡਮ ਮੱਧੂ, ਵਿੱਕੀ ਕੁਮਾਰ, ਅਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media