ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕੁੱਬੇ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਰੱਸਾ-ਕੱਸੀ ਮੁਕਾਬਲੇ ਜੋ ਕਿ 6
ਤੋਂ 9 ਅਕਤੂਬਰ ਤੱਕ ਜਿਲ੍ਹੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਰਨਾਲਾ (ਮੁੰਡੇ )ਵਿਖੇ ਕਰਵਾਏ ਗਏ ਸਨ।ਇਸ ਵਿੱਚ ਸਕੂਲ ਦੀ ਰੱਸਾ-ਕੱਸੀ ਟੀਮ ਅੰਡਰ 17 ਮੁੰਡਿਆਂ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ 17 ਕੁੜੀਆਂ ਨੇ ਵੀ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ ਪੀ.ਟੀ.ਆਈ ਸ੍ਰੀਮਤੀ ਤੀਸ਼ਤਿੰਦਰ ਕੌਰ ਨੇ ਦੱਸਿਆ ਕਿ ਅੰਡਰ 14 ਕੁੜੀਆਂ ਨੇ ਵੀ ਜਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਇਸੇ ਵਰਗ ਦੀਆਂ ਦੋ ਵਿਦਿਆਰਥਣਾਂ ਵੀਰਪਾਲ ਕੌਰ ਤੇ ਜਸ਼ਨਦੀਪ ਕੌਰ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ।ਇਹਨਾਂ ਪ੍ਰਾਪਤੀਆਂ ‘ਤੇ ਸਕੂਲ ਹੈਡ ਮੈਡਮ ਸ੍ਰੀਮਤੀ ਮਲਕੀਤ ਕੌਰ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ, ਪੀ.ਟੀ.ਆਈ ਮੈਡਮ ਤੇ ਸਹਾਇਕ ਕੋਚ ਦਵਿੰਦਰ ਸਿੰਘ ਅਤੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਸਮੂਹ ਕਮੇਟੀ ਮੈਂਬਰਾਂ ਨੇ ਵੀ ਵਧਾਈ ਦਿੱਤੀ।ਇਹਨਾਂ ਪ੍ਰਾਪਤੀਆਂ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ਼ ਨੇ ਕਿਹਾ ਕਿ ਸਕੂਲ ਪੀ.ਟੀ.ਆਈ ਮੈਡਮ ਤੀਸਤਿੰਦਰ ਕੌਰ ਤੇ ਸਹਾਇਕ ਕੋਚ, ਦਵਿੰਦਰ ਸਿੰਘ ਨੂੰ ਜਾਂਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media