Tuesday, November 24, 2026

ਜੇਲ੍ਹ ਵਿੱਚ ਬੰਦ ਬੰਦੀਆਂ (ਮਰਦਾਂ) ਨੂੰ ਖੇਤੀਬਾੜੀ ਸਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੱਜ ਕੰਪੇਨ (ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਰਾਹੀਂ ਜੇਲ੍ਹ ਵਿੱਚ ਬੰਦ ਬੰਦੀਆਂ (ਮਰਦਾਂ) ਨੂੰ ਖੇਤੀਬਾੜੀ ਸਬੰਧੀ ਵੱਖ-ਵੱਖ ਮੌਸਮੀ ਸਬਜ਼ੀਆਂ ਬੀਜ਼ਣ ਬਾਰੇ ਸਿਖਲਾਈ ਦੇਣ ਲਈ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।ਜਿਸ ਵਿੱਚ ਬੰਦੀਆਂ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਵੱਖ-ਵੱਖ 27 ਤਰ੍ਹਾਂ ਦੀਆਂ ਸਬਜ਼ੀਆਂ ਬੀਜ਼ਣ ਅਤੇ ਉਹਨਾਂ ਨੂੰ ਵਧੀਆ ਤਰੀਕੇ ਨਾਲ ਫਲਦਾਇਕ ਬਣਾਉਣ ਆਦਿ ਦੀ ਸਿਖਾਲਾਈ ਦਿੱਤੀ ਗਈ, ਤਾਂ ਜੋ ਜੇਲ ਵਿੱਚ ਬੰਦ ਬੰਦੀ ਰਿਹਾਈ ਤੋਂ ਬਾਅਦ ਖੇਤੀਬਾੜੀ ਕਰਕੇ ਆਪਣੇ ਕਿੱਤੇ ਵਿੱਚ ਰੁੱਝ ਸਕਣ ਤੇ ਸਵੈ-ਨਿਰਭਰ ਹੋ ਕੇ ਆਪਣੇ ਅਤੇ ਆਪਣੇ ਪਰਿਵਾਰ ਵਾਸਤੇ ਜੀਵਕਾ ਕਮਾ ਸਕਣ ।
ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਜੇਲ ਦੇ ਅਧਿਕਾਰੀਆਂ ਵਲੋਂ ਵੀ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਜਸਵਿੰਦਰ ਸਿੰਘ, ਐਗਰੀਕਲਚਰ ਇਨਫਰਮੇਸ਼ਨ ਅਫਸਰ, ਫਾਰਮਰ ਟਰੇਨਿੰਗ ਸੈਂਟਰ, ਖਾਲਸਾ ਕਾਲਜ ਅੰਮ੍ਰਿਤਸਰ ਅਤੇ ਅਜੈ ਕੁਮਾਰ, ਅਸੀਸਟੈਂਟ ਪ੍ਰੋਫੈਸਰ, ਕਿਸਾਨ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਜੇਲ ਵਿੱਚ ਜੈਂਟਸ ਬੈਰਿਕਾਂ ਵਿੱਚ ਵੀ ਖੇਤੀਬਾੜੀ ਨਾਲ ਸਬੰਧਿਤ ਕਾਰਜਾਂ ਬਾਰੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …