ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਵਿਖੇ ਨੈਤਿਕ ਸਿੱਖਿਆ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਉੱਘੇ ਬੁਲਾਰੇ ਤੇ ਸਰਗਰਮ ਸਮਾਜ ਸੇਵੀ ਡਾ. ਰਾਜਪਾਲ ਸਿੰਘ ਨੇ ਸ਼ਿਰਕਤ ਕੀਤੀ।ਸੈਮੀਨਾਰ ਵਿੱਚ ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਰਾਜਪਾਲ ਨੇ ਸਮਾਜ ਵਿੱਚ ਆ ਰਹੇ ਨਿਘਾਰ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਅੱਜ ਕਿਵੇਂ ਅਸੀਂ ਆਪਣੇ ਮਹਾਨ ਵਿਰਸੇ ਤੇ ਮੌਲਿਕ ਕਦਰਾਂ-ਕੀਮਤਾਂ ਨੂੰ ਭੁਲਾ ਕੇ ਪੱਛਮੀ ਸੱਭਿਅਤਾ ਨੂੰ ਅਪਣਾ ਰਹੇ ਹਾਂ।ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚਰਿੱਤਰ ਨੂੰ ਉੱਚਾ-ਸੁੱਚਾ ਰੱਖਣ ਲਈ ਨੈਤਿਕ ਸਿੱਖਿਆ ਅਤੇ ਕਦਰਾਂ-ਕੀਮਤਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ।ਅੰਤ ‘ਚ ਪ੍ਰਿੰਸੀਪਲ ਅਮਨਦੀਪ ਕੌਰ ਨੇ ਡਾ. ਰਾਜਪਾਲ ਸਿੰਘ ਦਾ ਧੰਨਵਾਦ ਕੀਤਾ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …