Tuesday, November 24, 2026

ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਦੀ ਨੈਸ਼ਨਲ ਪੱਧਰੀ ਚੋਣ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ ਡੀ.ਏ.ਵੀ ਕਾਲਜ ਅਬੋਹਰ ਵਿਖੇ ਕਰਵਾਏ ਗਏ।ਉਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਅੰਡਰ-19 ਸਾਲ ਲੜਕੀਆਂ ਹਰਮੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਸਿਲਵਰ ਮੈਡਲ ਅਤੇ ਅੰਡਰ-14 ਸਾਲ ਲੜਕੇ ਸਾਹਿਬਜੋਤ ਸਿੰਘ, ਜਸਪ੍ਰੀਤ ਸਿੰਘ ਤੇ ਰਣਬੀਰ ਸਿੰਘ ਨੇ ਬਰਾਊਂਜ਼ ਮੈਡਲ ਅਤੇ ਅੰਡਰ-17 ਸਾਲ ਲੜਕੇ ਅਵਨੀਤ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਆਪਣੀ ਜਗ੍ਹਾ ਨੈਸ਼ਨਲ ਟੀਮ ਵਿੱਚ ਬਣਾਈ, ਜੋ ਕਿ ਗੁਜਰਾਤ ਵਿੱਚ ਨਵੰਬਰ 2023 `ਚ ਹੋਣ ਜਾ ਰਹੀਆਂ ਹਨ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਬੱਚਿਆਂ ਦਾ ਸਨਮਾਨ ਕੀਤਾ ਗਿਆ।ਇਸ ਸਮੇਂ ਕੋਚ ਗੁਰਪ੍ਰੀਤ ਸਿੰਘ, ਡੀ.ਪੀ.ਈ ਮਨਪ੍ਰੀਤ ਸਿੰਘ ਅਤੇ ਗੋਬਿੰਦ ਸ਼ਰਮਾ ਹਾਜ਼ਰ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …