ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਧਾਰਮਿਕ ਮਹਾਵਿਦਿਆਲਾ ਲੰਗਰ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦਾ 100 ਸਾਲਾ ਸਥਾਪਨਾ ਦਿਵਸ
ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵਿਖੇ ਸਮੂਹ ਸੰਗਤ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਗੁਰਦੁਆਰਾ ਜਨਮ ਅਸਥਾਨ ਚੀਮਾਂ ਸਾਹਿਬ ਦੇ ਸਹਿਯੋਗ ਨਾਲ ਮਨਾਇਆ ਗਿਆ।ਬੀਤੇ ਕੱਲ੍ਹ ਬੁੰਗਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਜੀ ਦਾ ਭੋਗ ਪਾ ਕੇ ਗੁਰੂ ਮਹਾਰਾਜ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ. ਬਾਬਾ ਦਵਿੰਦਰ ਸਿੰਘ ਅਤੇ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਤੇ ਹੋਰ ਸੇਵਾਦਾਰਾਂ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media