Monday, February 2, 2026

ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ।ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ ਸਨ।ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕੀਤੀ ਸੀ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ ਯਤਨ ਨਿਰੰਤਰ ਜਾਰੀ ਹਨ ਅਤੇ ਇਸ ਸਬੰਧੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੱਕ ਸਮੇਂ-ਸਮੇਂ ਪਹੁੰਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਪੱਖ ਨੂੰ ਸੰਜ਼ੀਦਗੀ ਨਾਲ ਸੁਣਿਆ ਹੈ ਅਤੇ ਜਲਦ ਹੀ ਇਸ ਸਬੰਧੀ ਮੁੜ ਵਿਚਾਰ-ਵਟਾਂਦਰੇ ਦੀ ਹਾਮੀ ਭਰੀ ਹੈ।ਭਾਈ ਮਹਿਤਾ ਨੇ ਕਿਹਾ ਕਿ ਧਾਰਮਿਕ ਸੰਸਥਾ ਹੋਣ ਕਾਰਨ ਸੈਟੇਲਾਈਟ ਚੈਨਲ ਲਈ ਕੁੱਝ ਤਕਨੀਕੀ ਸਮੱਸਿਆਵਾਂ ਅਤੇ ਸਰਕਾਰ ਦੇ ਨਿਯਮਾਂ ਕਰਕੇ ਮੁਸ਼ਕਲ ਆ ਰਹੀ ਹੈ, ਪ੍ਰੰਤੂ ਸ਼੍ਰੋਮਣੀ ਕਮੇਟੀ ਆਪਣੀ ਤਰਫੋਂ ਲਗਾਤਾਰ ਕਾਰਜਸ਼ੀਲ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਸਬੰਧਤ ਵਿਭਾਗ ਨਾਲ ਗੱਲਬਾਤ ਜਾਰੀ ਹੈ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …