Friday, July 31, 2026

ਖਾਲਸਾ ਕਾਲਜ ਵੂਮੈਨ ਵਿਖੇ ਸਵੱਛਤਾ ਦਿਵਸ ਨੂੰ ਸਮਰਪਿਤ ਭਾਸ਼ਣ ਤੇ ਸਹੁੰ ਚੁੱਕ ਸਮਾਗਮ ਕਰਵਾਇਆ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਵੱਛਤਾ ਦਿਵਸ ਨੂੰ ਸਮਰਪਿਤ ਇਕ ਭਾਸ਼ਣ ਅਤੇ ਸਹੁੰ ਚੁਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ‘ਚ ਸਵੱਛਤਾ ਜਾਗਰੂਕਤਾ ਅਤੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।ਫੈਕਲਟੀ ਅਤੇ ਵਿਦਿਆਰਥੀਆਂ ਲਈ ਹਮੇਸ਼ਾਂ ਪ੍ਰੇਰਨਾ ਅਤੇ ਮਾਰਗ ਦਰਸ਼ਨ ਦਾ ਸਰੋਤ ਰਹੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਵੱਛਤਾ ਗਤੀਵਿਧੀਆਂ ‘ਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਅਤੇ ਆਪਣੇ ਆਲੇਦੁਆਲੇ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਦੀ ਅਪੀਲ ਕੀਤੀ।ਉਨ੍ਹਾਂ ਸਵੱਛ ਭਾਰਤ ਅਭਿਆਨ ਨੂੰ ਇਕ ਰਾਸ਼ਟਰੀ ਅੰਦੋਲਨ ਬਣਾਉਣ ਲਈ ਭਾਰਤ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।ਵਿਦਿਆਰਥੀਆਂ ਨੂੰ ਦ੍ਰਿੜ ਇਰਾਦੇ ਦੀ ਭਾਵਨਾ ਪੈਦਾ ਕਰਨ ਤਹਿਤ ਸਹੁੰ ਵੀ ਚੁੱਕਾਈ ਗਈ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …