ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਰਾਮਦਾਸ
ਜੀ ਦੇ 489ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਨਗਰੀ ਦੇ 446ਵੇਂ ਸਥਾਪਨਾ ਦਿਵਸ ਦੇ ਸਬੰਧ ‘ਚ ਅਵਤਾਰ ਪੁਰਬ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ।ਜਿਸ ਸਕੂਲ ਵਿਦਿਆਰਥਣਾਂ ਨੇ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਸਮਾਗਮ ਮੌਕੇ ਕਰਵਾਏ ਵੱਖ-ਵੱਖ ਮੁਕਾਬਲਿਆਂ ‘ਚ ਕਰੀਬ 18 ਟੀਮਾਂ ਨੇ ਹਿੱਸਾ ਲਿਆ।ਜਿਸ ਵਿੱਚ ਸਕੂਲ ਦੀਆਂ 2 ਵਿਦਿਆਰਥਣਾਂ ਕੰਠਪ੍ਰੀਤ ਕੌਰ ਅਤੇ ਹੇਮਾ ਨੇ ਕਾਵਿ ਉਚਾਰਨ ਮੁਕਾਬਲੇ ‘ਚ ਹਿੱਸਾ ਲੈਂਦਿਆਂ ਤੀਜ਼ਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਕਤ ਸਮਾਗਮ ਮੌਕੇ ਕਵਿੱਜ਼ ਮੁਕਾਬਲੇ ‘ਚ 3 ਵਿਦਿਆਰਥਣਾਂ ਸਿਮਰਦੀਪ ਕੌਰ, ਮੁਸਕਾਨ ਕੌਰ ਅਤੇ ਪੰਥਪ੍ਰੀਤ ਕੌਰ ਨੇ ਭਾਗ ਲੈ ਕੇ ਹੌਂਸਲਾ ਅਫ਼ਜ਼ਾਈ ਐਵਾਰਡ ਹਾਸਲ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media