ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ
ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਿੰਦਰ ਸਿੰਘ ਭਾਟੀਆ, ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਕਿ ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਆਪੋ ਆਪਣੀਆਂ ਦੁਕਾਨਾਂ ਦੀ ਸਜ਼ਾਵਟ ਕਰੀਏ ਅਤੇ ਸਾਫ ਸਫਾਈ ਦਾ ਵੀ ਖਾਸ ਤੌਰ ’ਤੇ ਖਿਆਲ ਰੱਖੀਏ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਾਸੀ ਹੋਣਾ ਸਾਡੀ ਖੁਸ਼ਕਿਸਮਤੀ ਹੈ। ਇਸ ਲਈ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਸਤਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਰਵਿੰਦਰਜੀਤ ਸਿੰਘ ਮੌਜ਼ੂਦ ਸਨ।
Check Also
ਪਿੰਗਲਵਾੜਾ ਪਲੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਨੂੰ ਐਸ.ਆਈ.ਆਰਤਹਿਤ ਬੀ.ਐਲ.ਓ ਨੇ ਸੌਂਪੇ ਗਣਨਾ ਫਾਰਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ …
Punjab Post Daily Online Newspaper & Print Media